ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਵਿੱਚ 400 ਬੂਟੇ ਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਣ ਦਾ ਇਹ ਢੁਕਵਾਂ ਉਪਰਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ ਵਿਸਥਾਰਤ ਯੋਜਨਾਵਾਂ ਨੂੰ ਕੋਵਿਡ ਸੰਕਟ ਕਾਰਨ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਪਰ ਸੂਬਾ ਸਰਕਾਰ ਇਨ੍ਹਾਂ ਨੂੰ ਢੁਕਵੇਂ ਰੂਪ ਵਿੱਚ ਮਨਾਉਣ ਲਈ ਵਿਸ਼ੇਸ਼ ਸਮਾਗਮ ਤੇ ਪ੍ਰੋਗਰਾਮ ਕਰਵਾਉਣ ਦੀ ਇਛੁੱਕ ਹੈ।