ਚੰਡੀਗੜ੍ਹ: ਯੁਵਕ ਸੇਵਾਵਾਂ ਵਿਭਾਗ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗ ਲਏ ਹਨ। ਸੂਬੇ ਦੇ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲ੍ਹੇ ਵਿੱਚੋਂ 2-2 ਨੌਜਵਾਨਾਂ ਦੀ ਚੋਣ ਕਰੇਗਾ, ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ 51-51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਮੈਡਲ, ਸਕਰੋਲ, ਬਲੇਜ਼ਰ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।