ਪਰਮਜੀਤ ਸਿੰਘ
ਫ਼ਾਜ਼ਿਲਕਾ, 14 ਮਈ
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕਰੋਨਾ ਹੋ ਗਿਆ ਹੈ। ਦੋ ਦਿਨ ਪਹਿਲਾਂ ਉਨ੍ਹਾਂ ਦੀ ਮਾਤਾ ਵੀ ਕਰੋਨਾ ਪਾਜ਼ੇਟਿਵ ਨਿਕਲੇ ਸਨ।, ਜਿਨ੍ਹਾਂ ਦਾ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਵੀ ਆਪਣੇ ਇਲਾਜ ਲਈ ਬਠਿੰਡਾ ਚੱਲੇ ਗਏ ਹਨ।
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਹਰੀਸ਼ ਨਾਇਰ ਨੂੰ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ। ਉਨ੍ਹਾਂ ਅੱਜ ਸਵੇਰੇ ਅਹੁਦਾ ਸੰਭਾਲ ਲਿਆ।