ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਉਸ ਦੇ ਪੀਏ ਦਾ ਨਾਮ ਲੈ ਕੇ ਕਥਿਤ ਤੌਰ ’ਤੇ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੋਟਕਪੂਰੇ ਦੇ ਇੱਕ ਵਸਨੀਕ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਚਨਾ ਅਨੁਸਾਰ ਰਾਜਨ ਕੁਮਾਰ ਨੂੰ ਕੁਝ ਦਿਨ ਪਹਿਲਾਂ ਇੱਕ ਫੋਨ ਆਇਆ ਸੀ, ਜੋ ਖੁਦ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੱਸ ਰਿਹਾ ਸੀ ਅਤੇ ਉਸ ਨੇ ਇੱਕ ਖਾਤੇ ਵਿੱਚ 27000 ਰੁਪਏ ਟਰਾਂਸਫਰ ਕਰਨ ਲਈ ਕਿਹਾ ਪਰ ਰਾਜਨ ਕੁਮਾਰ ਨੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ਼ਿਕਾਇਤ ਕੀਤੀ।