ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਇਸ ਵਾਰ ਪੰਥਕ ਪਰਿਵਾਰ ਨਾਲ ਸਬੰਧਤ ਬੀਬੀ ਕਿਰਨਜੋਤ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਇੱਕ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨੋਂ ਆਏ ਸਿੱਖਾਂ ਨੂੰ ਹਰ ਵਾਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਮਠਸਟਰ ਤਾਰਾ ਸਿੰਘ ਦੀ ਉਮਰ ਭਰ ਦੀ ਕੁਰਬਾਨੀ ਤੇ ਬੀਬੀ ਕਿਰਨਜੋਤ ਕੌਰ ਦੇ ਸਿੱਖ ਧਰਮ ਲਈ ਅਡੋਲ ਵਿਸ਼ਵਾਸ ਤੇ ਵਿੱਦਿਅਕ ਯੋਗਤਾ ਦੀ ਕਦਰ ਕਰਦਿਆਂ ਇਸ ਵਾਰ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕੋਲ ਇਸ ਵਾਰ ਆਪਣੀਆਂ ਅਤੀਤ ਦੀਆਂ ਗਲਤੀਆਂ ਨੂੰ ਬਖ਼ਸ਼ਾਉਣ ਦਾ ਸੁਨਹਿਰੀ ਮੌਕਾ ਹੈ।