ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮਨਾਉਣ ਵਿੱਚ ਨਾਕਾਮ ਰਹਿਣ ’ਤੇ ਅੱਜ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਤੋਂ ਆਮ ਆਦਮੀ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਇਸ ਸਾਲ ‘ਪੰਜਾਬ ਦਿਵਸ’ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਹੈ। ਹਾਲਾਂਕਿ ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ ਤੇ ਕੇਰਲਾ ਵੀ ਪਹਿਲੀ ਨਵੰਬਰ ਨੂੰ ਆਪਣਾ
ਦਿਨ ਮਨਾਉਂਦੇ ਹਨ।