ਚੰਡੀਗੜ੍ਹ:
ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਨੂੰ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਹਲਫ਼ ਲੈਣ ਲਈ ਪੈਰੋਲ ਦੇਣ ਵਾਸਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੰਸਦ ਮੈਂਬਰ ਵਜੋਂ ਹਲਫ਼ ਲੈਣ ਲਈ ਪੈਰੋਲ ਦੇਣ ਵਾਸਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਅਰਜ਼ੀ ਦਿੱਤੀ ਗਈ ਸੀ। ਚੇਤੇ ਰਹੇ ਕਿ ਅੰਮ੍ਰਿਤਪਾਲ ਸਿੰਘ ’ਤੇ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਹੈ ਅਤੇ ਉਨ੍ਹਾਂ ਦੀ ਨਜ਼ਰਬੰਦੀ ਵੀ ਇੱਕ ਸਾਲ ਲਈ ਪਿੱਛੇ ਜਿਹੇ ਵਧਾ ਦਿੱਤੀ ਗਈ ਹੈ।