ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ’ਤੇ 31 ਮਾਰਚ 2021 ਤੱਕ ਮੁਕੰਮਲ ਰੋਕ ਲਾ ਦਿੱਤੀ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਸੇ ਨਾ ਟਾਲਣਯੋਗ ਵਾਲੇ ਹਾਲਾਤ ਵਿਚ ਪ੍ਰਬੰਧਕੀ ਵਿਭਾਗ ਨੂੰ ਬਦਲੀਆਂ ਕਰਨ ਦੀ ਲੋੜ ਪੈਂਦੀ ਹੈ ਤਾਂ ਪ੍ਰਸੋਨਲ ਵਿਭਾਗ ਰਾਹੀਂ ਊਸ ਨੂੰ ਮੁੱਖ ਮੰਤਰੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਪੱਤਰ ਅਨੁਸਾਰ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਲਈ 31 ਅਗਸਤ ਤੱਕ ਦਾ ਸਮਾਂ ਰੱਖਿਆ ਗਿਆ ਸੀ ਪ੍ਰੰਤੂ ਪ੍ਰਸੋਨਲ ਵਿਭਾਗ ਨੇ ਨੋਟਿਸ ਕੀਤਾ ਕਿ ਪ੍ਰਬੰਧਕੀ ਵਿਭਾਗਾਂ ਵਿਚ ਹਾਲੇ ਵੀ ਬਦਲੀਆਂ ਕੀਤੀਆਂ ਜਾ ਰਹੀਆਂ ਹਨ।