ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਗਸਤ
ਮਜਲਿਸ ਅਹਿਰਾਰ ਇਸਲਾਮ ਨੇ ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਵਿਧਾਇਕ ਦੇ ਭਾਣਜੇ ਵੱਲੋਂ ਸ਼ੋਸ਼ਲ ਮੀਡੀਆ ’ਤੇ ਪੈਗੰਬਰ-ਏ-ਇਸਲਾਮ ਹਜ਼ਰਤ ਮੁਹੰਮਦ ਸਾਹਿਬ ਦੀ ਸ਼ਾਨ ਵਿਚ ਕੀਤੀ ਗਈ ਗੁਸਤਾਖ਼ੀ ਦੀ ਨਿੰਦਾ ਕਰਦਿਆਂ ਤਾੜਨਾ ਕੀਤੀ ਹੈ ਕਿ ਜੇਕਰ ਕਸੂਰਵਾਰਾਂ ਨੂੰ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਦੇਸ਼ ਭਰ ਦੇ ਮੁਸਲਮਾਨ ਸੰਘਰਸ਼ ਕਰਨਗੇ। ਅੱਜ ਇਤਿਹਾਸਕ ਜਾਮਾ ਮਸਜਿਦ ਵਿੱਚ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਨੇ ਕਿਹਾ ਕਿ ਬੰਗਲੁਰੂ ਵਿੱਚ ਕੀਤੀ ਗਈ ਗੁਸਤਾਖ਼ੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਜੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਦਿੱਤੀ ਗਈ ਤਾਂ ਦੇਸ਼ ਭਰ ਵਿੱਚ ਸੰਘਰਸ਼ ਕੀਤਾ ਜਾਵੇਗਾ।