ਨਵੀਂ ਦਿੱਲੀ: ਇਥੋਂ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਪੰਜਾਬ ਐਂਡ ਸਿੰਧ ਬੈਂਕ ਦੇ ਅਧਿਕਾਰੀ ਨੇ ਮੈਟਰੋ ਰੇਲ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦਿੱਲੀ ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਅਤੇ ਮ੍ਰਿਤਕ ਦੀ ਪਛਾਣ ਦਿਵਾਂਸ਼ੂ ਚੋਪੜਾ (35) ਵਜੋਂ ਹੋਈ ਹੈ। ਉਸ ਕੋਲੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਪੁਲੀਸ ਮੁਤਾਬਕ ਦਿਵਾਂਸ਼ੂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦਿੱਲੀ ਆਇਆ ਸੀ। ਦਿਵਾਂਸ਼ੂ ਅੰਮ੍ਰਿਤਸਰ ਵਿੱਚ ਆਪਣੇ ਮਾਪਿਆਂ ਨਾਲ ਰਹਿੰਦਾ ਸੀ, ਜਿਸ ਦੀ ਸੂਚਨਾ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ। -ਪੱਤਰ ਪ੍ਰੇਰਕ