ਪਰਸ਼ੋਤਮ ਬੱਲੀ
ਬਰਨਾਲਾ, 22 ਜੁਲਾਈ
ਵਿਦਿਆਰਥੀਆਂ ਵਰਗ ਵਿੱਚ ਵਿਗਿਆਨਕ ਚੇਤਨਾ ਸੰਚਾਰ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਚੌਥੀ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 24 ਤੇ 25 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਇਥੇ ਤਰਕਸ਼ੀਲ ਭਵਨ ਵਿੱਚ ਸੁਸਾਇਟੀ ਦੇ ਸੂਬਾ ਜਥੇਬੰਦਕ ਮੁਖੀ ਹੇਮਰਾਜ ਸਟੈਨੋ ਤੇ ਚੇਤਨਾ ਪ੍ਰੀਖਿਆ ਵਿਭਾਗ ਮੁਖੀ ਰਾਜਿੰਦਰ ਭਦੌੜ ਨੇ ਦੱਸਿਆ ਕਿ ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਸ ਪ੍ਰੀਖਿਆ ਵਿੱਚ ਪੰਜਾਬ ਭਰ ਦੇ 25319 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ, ਜਿਹੜੇ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ। ਤੈਅ ਨਿਯਮਾਂ ਅਨੁਸਾਰ ਪੰਜਾਬ ਦੀਆਂ ਤਰਕਸ਼ੀਲ ਇਕਾਈਆਂ ਰਾਹੀਂ ਰਜਿਸਟਰਡ ਹੋਏ ਮਿਡਲ ਪੱਧਰ ਦੇ 12,406 ਤੇ ਸੈਕੰਡਰੀ ਪੱਧਰ ਦੇ 12913 ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ। 24 ਜੁਲਾਈ ਨੂੰ 112 ਤੇ 25 ਜੁਲਾਈ ਲਈ 254 ਸੈਂਟਰਾਂ ਵਿੱਚ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੀਖਿਆ ਦੇਣ ਵਾਲੇ ਕੁੱਲ 25319 ਵਿਦਿਆਰਥੀਆਂ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਕਾਈ ਪੱਧਰ, ਜ਼ੋਨ ਪੱਧਰ ਤੇ ਰਾਜ ਪੱਧਰ ਦੇ ਸਮਾਗਮ ਵਿੱਚ ਇਨਾਮ ਦਿੱਤੇ ਜਾਣਗੇ।