ਿਨੱਜੀ ਪੱਤਰ ਪ੍ਰੇਰਕ
ਬਟਾਲਾ, 17 ਅਗਸਤ
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਕਰੀਬੀ ਅਤੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਸਰੂਪਵਾਲੀ ਨੂੰ ਅਹੁਦੇ ਤੋਂ ਹਟਾ ਕੇ ਗੁਰਿੰਦਰ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ, ਜੋ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਦੱਸੇ ਜਾਂਦੇ ਹਨ। ਸ੍ਰੀ ਸਰੂਪਵਾਲੀ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਪੰਜਾਬ ਦੀਆਂ 157 ਮਾਰਕੀਟ ਕਮੇਟੀਆਂ ਵਿੱਚੋਂ ਸਿਰਫ਼ ਬਟਾਲਾ ਦੇ ਚੇਅਰਮੈਨ ਨੂੰ ਹਟਾਉਣ ਦੀ ਲੋੜ ਕਿਉਂ ਪਈ ਹੈ, ਜਦਕਿ ਇੱਥੋਂ ਦੀ ਦਾਣਾ ਮੰਡੀ, ਸਬਜ਼ੀ ਮੰਡੀ ਅਤੇ ਲੱਕੜ ਮੰਡੀ ਮੁਨਾਫ਼ੇ ’ਚ ਜਾ ਰਹੀਆਂ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਬੀਤੇ ਦਿਨ ਮੰਤਰੀ ਬਾਜਵਾ ਦੇ ਕਰੀਬੀ ਕਸਤੂਰੀ ਲਾਲ ਸੇਠ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਪਵਨ ਪੰਮਾ ਨੂੰ ਚੇਅਰਮੈਨ ਬਣਾਇਆ ਸੀ।