ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਜੂਨ
ਅੱਜ ਬਠਿੰਡਾ ਸਭ ਤੋਂ ਵੱਧ ਗਰਮ ਸ਼ਹਿਰ ਰਿਹਾ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ’ਚ ਤਾਪਮਾਨ 44 ਡਿਗਰੀ ਤੱਕ ਗਿਆ ਜਦਕਿ ਜਲੰਧਰ ਵਿਚ ਤਾਪਮਾਨ 43 ਡਿਗਰੀ ਸੈਲਸੀਅਸ ਰਿਹਾ। ਹਾਲਾਂਕਿ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਤਾਪਮਾਨ 44.7 ਡਿਗਰੀ ਤੱਕ ਰਿਹਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 24 ਘੰਟਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ ਅਤੇ 3 ਜੁਲਾਈ ਤੋਂ ਕੁਝ ਰਾਹਤ ਮਿਲ ਸਕਦੀ ਹੈ।