ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਜੂਨ
ਲੰਘੀਆਂ ਵਿਧਾਨ ਸਭਾ ਚੋਣਾਂ ’ਚ ਬਠਿੰਡਾ (ਦਿਹਾਤੀ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜੇ ਬਠਿੰਡਾ (ਦਿਹਾਤੀ) ਦੇ ਇੰਚਾਰਜ ਅਮਿਤ ਰਤਨ ਦੀ ਮੁੱਢਲੀ ਮੈਂਬਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨਾਲ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਖਾਰਜ ਕਰ ਦਿੱਤੀ ਹੈ। ਪਾਰਟੀ ਦੇ ਤਰਜ਼ਮਾਨ ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਅਮਿਤ ਰਤਨ ਨੇ ਪਾਰਟੀ ਵਰਕਰਾਂ ਨੂੰ ਵਪਾਰਕ ਮੌਕੇ ਦੇਣ ਦੇ ਨਾਂ ’ਤੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਵਰਕਰਾਂ ਵੱਲੋਂ ਸ਼ਿਕਾਇਤਾਂ ਮਿਲਣ ’ਤੇ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਜੀਤ ਮਹਿੰਦਰ ਸਿੰਘ ਸਿੱਧੂ ’ਤੇ ਆਧਾਰਿਤ ਪੜਤਾਲੀਆ ਕਮੇਟੀ ਕਾਇਮ ਕਰ ਕੇ ਜਾਂਚ ਕਰਵਾਈ। ਪੜਤਾਲ ਦੌਰਾਨ ਦੋਸ਼ ਸਹੀ ਨਿਕਲੇ।