ਚੰਡੀਗੜ੍ਹ, 6 ਮਾਰਚ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀ ਚੋਣ ਸਬੰਧੀ ਨਿਯਮਾਂ ਕੀਤੇ ਗਏ ਬਦਲਾਅ ਬਾਰੇ ਗੱਲਬਾਤ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਐਪੂਆਇੰਟਮੈਂਟ ਮੰਗੀ ਹੈ। ਸ਼੍ਰੀ ਚੰਨੀ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵੀ ਸ੍ਰੀ ਸ਼ਾਹ ਨਾਲ ਗੱਲਬਾਤ ਕਰਨਗੇ। ਸੂਤਰਾਂ ਅਨੁਸਾਰ ਇਹ ਦੋਵੇਂ ਮੁੱਦੇ ਬਹੁਤ ਗੰਭੀਰ ਹਨ ਜਿਨ੍ਹਾਂ ਬਾਰੇ ਮੁੱਖ ਮੰਤਰੀ ਚੰਨੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਬੀਬੀਐੱਮਬੀ ਦੇ ਮੈਂਬਰਾਂ ਦੀ ਚੋਣ ਸਬੰਧੀ ਨਿਯਮਾਂ ਵਿੱਚ ਬਦਲਾਅ ਕੀਤੇ ਸਨ ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ (ਭਾਜਪਾ ਨੂੰ ਛੱਡ ਕੇ) ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਸੀ। ਇਸੇ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਕੁਝ ਆਗੂਆਂ ਵੱਲੋਂ ਜਾਣਬੁੱਝ ਕੇ ਇਸ ਮਾਮਲੇ ਨੂੰ ਉਲਝਾਇਆ ਜਾ ਰਿਹਾ ਹੈ। -ਪੀਟੀਆਈ