ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਅਕਤੂਬਰ
ਕੈਲੀਫੋਰਨੀਆ ‘ਚ ਅਗਵਾ ਕਰ 4 ਪੰਜਾਬੀਆਂ ਦੀ ਹੱਤਿਆ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਉਹ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਉਹ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ।