ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਸਤੰਬਰ
ਅੱਜ ਇੱਥੇ ਡਾ. ਬੀਆਰ ਅੰਬੇਡਕਰ ਪਾਰਕ ਵਿਖੇ ਜਨਤਕ ਜੱਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐੱਮਓ) ਦੇ ਸੱਦੇ ’ਤੇ ਭੀਮ ਸਿੰਘ ਆਲਮਪੁਰ,ਦੇਵ ਰਾਜ ਵਰਮਾ, ਜਸਮੇਲ ਕੌਰ, ਕਾਕਾ ਸਿੰਘ ਭੱਟੀਵਾਲ, ਹਰਦੇਵ ਸਿੰਘ ਘਨੌਰੀ, ਤੇਜਾ ਸਿੰਘ ਬੇਨੜਾ, ਹਰੀ ਸਿੰਘ ਕੋਟੜਾ ਅਤੇ ਮੰਗਤ ਰਾਮ ਲੌਂਗੋਵਾਲ ਦੇ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੀਟੀਯੂ ਪੰਜਾਬ ਦੇ ਮੀਤ ਪ੍ਰਧਾਨ ਮੰਗਤ ਰਾਮ ਪਾਸਲਾ ਨੇ ਸੱਦਾ ਦਿੱਤਾ ਕਿ ਲੋਕਾਂ ਨੂੰ ਕੰਗਾਲ ਕਰਨ ਅਤੇ ਜਨਤਕ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਆਪਣੇ ਚਹੇਤਿਆਂ ਦੇ ਹਵਾਲੇ ਕਰਨ ਵਾਲੀਆਂ ਨੀਤੀਆਂ ਖ਼ਿਲਾਫ਼ ਵਿਸ਼ਾਲ ਲੋਕ ਲਾਮਬੰਦੀ ਕਰਕੇ ਸੰਘਰਸ਼ਾਂ ਕੀਤਾ ਜਾਵੇ। ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਵਿੱਤ ਸਕੱਤਰ ਸਾਥੀ ਮਹੀਪਾਲ ਨੇ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਮੰਚ ਸੰਚਾਲਕ ਊਧਮ ਸਿੰਘ ਸੰਤੋਖਪੁਰਾ ਅਤੇ ਭੀਮ ਸਿੰਘ ਆਲਮਪੁਰ ਨੇ ਸਭਨਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਸਾਥੀ ਸਰਬਜੀਤ ਸਿੰਘ ਵੜੈਚ,ਊਧਮ ਸਿੰਘ ਸੰਤੋਖਪੁਰਾ, ਲਛਮਣ ਸਿੰਘ ਅਲੀਸ਼ੇਰ, ਦੇਵੀ ਦਿਆਲ, ਸੁਖਦੇਵ ਸਿੰਘ ਚੰਗਾਲੀਵਾਲ, ਬੀਰਬਲ ਸਿੰਘ ਲਹਿਲ ਕਲਾਂ, ਮੱਖਣ ਸਿੰਘ ਜਖੇਪਲ, ਪ੍ਰੋਫੈਸਰ ਕਮਲਜੀਤ ਸਿੰਘ ਟਿੱਬਾ ਨੇ ਸੰਬੋਧਨ ਕੀਤਾ।