ਪੱਤਰ ਪ੍ਰੇਰਕ
ਫਗਵਾੜਾ, 21 ਸਤੰਬਰ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੇਸ਼ ਭਰ ’ਚ ਆਪਣੇ ਦਮ ’ਤੇ ਲੜੇਗੀ ਤੇ ਕੇਂਦਰ ਵਿਚ ਮੁੜ ਸਰਕਾਰ ਬਣਾਏਗੀ। ਅੱਜ ਇੱਥੇ ਪਾਰਟੀ ਵਰਕਰਾਂ ਦੀ ਮੀਟਿੰਗ ’ਚ ਬੋਲਦਿਆਂ ਉਨ੍ਹਾਂ ਵਰਕਰਾਂ ਨੂੰ ਚੋਣਾਂ ਲਈ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਨੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਸਰਕਾਰ ਬਣਾਈ ਹੈ ਤੇ ਲੋਕ ਹੁਣ ਪਛਤਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਵੀ ਖ਼ਤਮ ਹੋ ਚੁੱਕਾ ਹੈ। ਸੂਬੇ ਦੇ ਲੋਕ ਹੁਣ ਅਕਾਲੀਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ’ਚ ਭਾਜਪਾ ਜਿੱਤ ਹਾਸਲ ਕਰੇਗੀ। ਇਸ ਮੌਕੇ ਪੁੱਜੇ ਭਾਜਪਾ ਦੇ ਸੂਬਾ ਸਕੱਤਰ ਨਿਵਾਸਨ ਸੱਲ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਸਤੇ ਕਿਹਾ।