ਪੱਤਰ ਪ੍ਰੇਰਕ
ਰੂਪਨਗਰ, 9 ਨਵੰਬਰ
ਪੁਲੀਸ ਚੌਕੀ ਪੁਰਖਾਲੀ ਅਧੀਨ ਪੈਂਦੇ ਪਿੰਡ ਬੜੀ ਦੀ ਛੱਠ ਪੂਜਾ ਦੌਰਾਨ ਲਾਪਤਾ ਲੜਕੀ ਦੀ ਅੱਜ ਪੁਲੀਸ ਨੂੰ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਸਦਰ ਰੂਪਨਗਰ ਦੇ ਐੱਸਐੱਚਓ ਸਿਮਰਨਜੀਤ ਸਿੰਘ ਅਤੇ ਪੁਲੀਸ ਚੌਕੀ ਪੁਰਖਾਲੀ ਦੇ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਪਿੰਡ ਬੜੀ ਵਿੱਚ ਮੋਟਰ ’ਤੇ ਛੱਠ ਪੂਜਾ ਕੀਤੀ ਜਾ ਰਹੀ ਸੀ। ਇਸ ਦੌਰਾਨ ਪੂਜਾ ਵਿੱਚ ਹਿੱਸਾ ਲੈਣ ਆਈ ਲੜਕੀ ਲਾਪਤਾ ਹੋ ਗਈ ਸੀ, ਜਿਸ ਦੀ ਪੁਲੀਸ ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਅੱਜ ਡੀਐੱਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਸਿਮਰਨਜੀਤ ਸਿੰਘ ਤੇ ਚੌਕੀ ਇੰਚਾਰਜ ਸੋਹਣ ਸਿੰਘ ਦੀ ਅਗਵਾਈ ਹੇਠ ਇਲਾਕੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਮੋਟਰ ’ਤੇ ਰਹਿੰਦੇ ਪਰਵਾਸੀ ਮਜ਼ਦੂਰ ਤੋਂ ਪੁੱਛ-ਪੜਤਾਲ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਨੇ ਜਬਰ-ਜਨਾਹ ਮਗਰੋਂ ਲੜਕੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।