ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿੱਚ ਇੱਕ ਰੋਜ਼ਾ ਪੁਸਤਕ ਮੇਲਾ ਕਰਵਾਇਆ ਗਿਆ। ਪੁਸਤਕ ਮੇਲੇ ਵਿਚ ਆਲੋਚਨਾਤਮਕ ਸਾਹਿਤ, ਸਿੱਖ ਗੁਰੂ ਸਾਹਿਬਾਨ ਦੀਆਂ ਜੀਵਨੀਆਂ, ਸਿੱਖ ਇਤਿਹਾਸ, ਸੱਭਿਆਚਾਰ, ਖੇਤੀਬਾੜੀ ਆਦਿ ਨਾਲ ਸਬੰਧਤ ਪੁਸਤਕਾਂ ਉਪਲੱਬਧ ਸਨ। ਇਸ ਮੇਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੁਸਤਕਾਂ ਵਿਚ ਰੁਚੀ ਦਿਖਾਉਂਦੇ ਹੋਏ ਲਗਭਗ 20 ਹਜ਼ਾਰ ਦੀਆਂ ਪੁਸਤਕਾਂ ਖਰੀਦੀਆਂ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਦੀ ਪੁਸਤਕਾਂ ਪੜ੍ਹਨ ਅਤੇ ਖਰੀਦਣ ਦੀ ਰੁਚੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਤਾਬਾਂ ਇਨਸਾਨਾਂ ਵਿਚ ਅਹਿਸਾਸ ਭਰਦੀਆਂ ਹਨ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਮੋਹਨ ਕੌਰ, ਡਾ. ਹਰਮਿੰਦਰ ਸਿੰਘ, ਡਾ. ਰਾਸ਼ਿਦ ਰਸ਼ੀਦ, ਡਾ. ਜਗਜੀਵਨ ਸਿੰਘ, ਡਾ. ਸੁਖਜੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ