ਅੰਮ੍ਰਿਤਸਰ (ਟ.ਨ.ਸ.): ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਟਿਕਰੀ ਬਾਰਡਰ ’ਤੇ ਸਥਾਨਕ ਲੋਕਾਂ ਵਲੋਂ ਕਿਸਾਨਾਂ ਨਾਲ ਕੁੱਟਮਾਰ ਕਰਨ ਅਤੇ ਪੁਲੀਸ ਵਲੋਂ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿਚ ਜੋ ਕੁਝ ਵਾਪਰ ਰਿਹਾ ਹੈ, ਉਹ ਮੋਦੀ ਸਰਕਾਰ ਦੀ ਸਹਿਮਤੀ ਨਾਲ ਹੋਇਆ ਹੈ ਜਿਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਲਈ ਕੇਂਦਰ ਵਲੋਂ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਦੇ ਨਤੀਜੇ ਭਿਆਨਕ ਹੋ ਸਕਦੇ ਹਨ।