ਚੰਡੀਗੜ੍ਹ, 6 ਅਗਸਤ
ਬੀਐੱਸਐੱਫ ਦੇ ਕਾਂਸਟੇਬਲ, ਜਿਸ ਨੂੰ ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਕਾਂਸਟੇਬਲ ਰਾਜਿੰਦਰ ਪ੍ਰਸਾਦ ਨੂੰ ਦੋ ਹੋਰ ਲੋਕਾਂ ਨਾਲ 28 ਜੁਲਾਈ ਨੂੰ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਪੰਜਾਬ ਪੁਲੀਸ ਨੇ ਹਿਰਾਸਤ ਵਿੱਚ ਲਿਆ ਸੀ। ਪੰਜਾਬ ਪੁਲੀਸ ਦੀ ਜਾਂਚ ਰਿਪੋਰਟ ਅਨੁਸਾਰ ਪ੍ਰਸਾਦ ਨੂੰ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ੀ ਠਹਿਰਾਇਆ ਗਿਆ ਸੀ।