ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਨਵਾਂ ਸਾਲ ਦਿੱਲੀ ਬਾਰਡਰ ’ਤੇ ਕਿਸਾਨਾਂ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ 31 ਦਸੰਬਰ ਨੂੰ ਦੁਪਹਿਰ 12 ਵਜੇ ਸ਼ੰਭੂ ਬੈਰੀਅਰ ਤੋਂ ਇਕੱਠੇ ਹੋ ਕੇ ਦਿੱਲੀ ਰਵਾਨਾ ਹੋਣਗੇ ਅਤੇ ਨਵਾਂ ਸਾਲ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦਿਆਂ ਮਨਾਉਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੇਤੀ ਕਾਨੂੰਨ ਲੈ ਕੇ ਆਈ ਸੀ, ਜੋ ਕਿਸਾਨੀ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਜਲਦੀ ਮੰਨੇ ਲਵੇ। ਸੂਬਾ ਜਨਰਲ ਸਕੱਤਰ ਡਾ. ਨਛੱਤਰ ਪਾਲ ਨੇ ਕਿਹਾ ਕਿ ਬਸਪਾ ਬਿਨਾਂ ਕਿਸੇ ਰਾਜਨੀਤਕ ਸਵਾਰਥ ਦੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।