ਪੱਤਰ ਪ੍ਰੇਰਕ
ਰੂਪਨਗਰ, 25 ਅਕਤੂਬਰ
ਐੱਸਸੀ/ਬੀਸੀ ਅਧਿਆਪਕ ਜਥੇਬੰਦੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਰੂਪਨਗਰ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਨੇ ਸਿੱਖਿਆ ਵਿਭਾਗ ਦੁਆਰਾ ਮੁਲਾਜ਼ਮਾਂ ਦੇ ਤਨਖਾਹ ਸਕੇਲ ਘੱਟ ਕਰਨ ਵਾਲੇ ਪੱਤਰ ਦਾ ਨੋਟਿਸ ਲੈਂਦਿਆਂ ਆਖਿਆ ਕਿ ਇੱਕ ਪਾਸੇ ਸਿੱਖਿਆ ਵਿਭਾਗ ਸਿੱਖਿਆ ਨੂੰ ਉਚਾਈਆਂ ਵੱਲ ਲਿਜਾਉਣ ਦੀਆਂ ਗੱਲਾਂ ਕਰ ਰਿਹਾ, ਉੱਥੇ ਵਿਭਾਗ ਵਿੱਚ ਆਉਣ ਵਾਲੇ ਸਮੇਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਸਕੇਲ ਘੱਟ ਕਰ ਕੇ ਉਨ੍ਹਾਂ ਨੂੰ ਜਿੱਥੇ ਆਰਥਿਕ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ, ਉੱਥੇ ਹੀ ਮੁਲਾਜ਼ਮ ਦੇ ਮਾਣ ਸਨਮਾਨ ਨੂੰ ਵੀ ਠੇਸ ਪੁਹੰਚਾ ਰਿਹਾ ਹੈ। ਮੀਟਿੰਗ ਦੌਰਾਨ ਪਹੁੰਚੇ ਅਧਿਆਪਕਾਂ ਦੁਆਰਾ ਇਸ ਨੋਟੀਫਿਕੇਸ਼ਨ ਨੂੰ ਨਕਾਰਦੇ ਹੋਏ ਇਸ ਦੀਆਂ ਕਾਪੀਆਂ ਸਾੜੀਆਂ ਗਈਆਂ। ਅੱਜ ਦੀ ਇਸ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਰਾਜ ਚੌਹਾਨ, ਲੈਕਚਰਾਰ ਸੁਖਵਿੰਦਰ ਸਿੰਘ, ਹਰਮੀਤ ਸਿੰਘ ਬਾਗਵਾਲੀ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਮੋਰਿੰਡਾ, ਬਲਜੀਤ ਬੈਂਸ, ਓਂਕਾਰ ਸਿੰਘ, ਗੁਰਪ੍ਰੀਤ ਸਿੰਘ ਪੁਰਖਾਲੀ, ਕੁਲਵਿੰਦਰ ਸਿੰਘ, ਬਿਕਰਮ ਸਿੰਘ, ਨਾਨਕ ਦਾਸ, ਰਵੀ ਕੁਮਾਰ, ਅਜਮੇਰ ਸਿੰਘ, ਸੁਰਿੰਦਰ ਕੁਮਾਰ, ਰਵਿੰਦਰ ਕੁਮਰ, ਇਲਖਵੀਰ ਸਿੰਘ, ਰਾਜਿੰਦਰ ਸਿੰਘ, ਰਾਏ ਸਿੰਘ ਆਦਿ ਹਾਜ਼ਰ ਸਨ।