ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 9 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਐਡ. ਹਰਕਮਲ ਸਿੰਘ ਵੱਲੋਂ ਨੌਜਵਾਨਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਪਾਰਟੀ ਆਗੂ ਸੁਭਾਸ਼ ਸੂਦ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਇਸ ਮੌਕੇ ਜੀਪੀ ਅਤੇ ਸ੍ਰੀ ਰਾਏ ਦੀ ਅਗਵਾਈ ’ਚ ਦਰਜਨਾਂ ਨੌਜਵਾਨ ‘ਆਪ’ ਵਿੱਚ ਸ਼ਾਮਲ ਹੋਏ। ਸ੍ਰੀ ਜੀਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 2 ਸਾਲਾਂ ਦੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਸੁਭਾਸ਼ ਸੂਦ ਨੇ ਪੰਜਾਬ ਸਰਕਾਰ ਦੇ ਦੋ ਸਾਲਾਂ ਦੇ ਕਾਰਜਾਂ ਬਾਰੇ ਚਾਨਣਾ ਪਾਉਂਦੇ ਹੋਏ ਲੋਕਾਂ ਨੂੰ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਰਮਿੰਦਰ ਸੂਦ, ਗੁਰਸਤਿੰਦਰ ਸਿੰਘ ਜੱਲ੍ਹਾ, ਰਾਜੇਸ਼ ਸ਼ਰਮਾ ਅਤੇ ਰਮੇਸ਼ ਕੁਮਾਰ ਸੋਨੂੰ ਆਦਿ ਹਾਜ਼ਰ ਸਨ।