ਨਵੀਂ ਦਿੱਲੀ, 7 ਮਾਰਚ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਇੱਥੇ ਕੇੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਮਰਿੰਦਰ ਸਿੰਘ, ਜਿਨ੍ਹਾਂ ਨੇ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਹਨ, ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਸ਼ਾਹ ਨਾਲ ਵੱਖ-ਵੱਖ ਆਮ ਮੁੱਦਿਆਂ ’ਤੇ ਚਰਚਾ ਕੀਤੀ ਹੈ। ਉਨ੍ਹਾਂ ਪੂਰੇ ਯਕੀਨ ਨਾਲ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਨੇ ਅਸੈਂਬਲੀ ਚੋਣਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਅਮਰਿੰਦਰ ਨੇ ਕਿਹਾ, ‘‘ਮੈਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਆਮ ਮੁੱਦਿਆ ਬਾਰੇ ਚਰਚਾ ਕੀਤੀ ਹੈ। ਮੇਰੀ ਪਾਰਟੀ ਅਤੇ ਭਾਜਪਾ ਗੱਠਜੋੜ ਨੇ ਬਹੁਤ ਵਧੀਆ ਕੰਮ ਕੀਤਾ ਹੈ। ਦੇਖਦੇ ਹਾਂ ਅੱਗੇ ਕੀ ਹੁੰਦਾ ਹੈ।’’ ਉਨ੍ਹਾਂ ਇਹ ਕਿਹਾ, ‘‘ਮੈਂ ਕੋਈ ਸਿਆਸੀ ਪੰਡਿਤ ਨਹੀਂ ਹਾਂ।’’ ਉਨ੍ਹਾਂ ਵੱਲੋਂ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਸ਼ਾਹ ਨਾਲ ਮੀਟਿੰਗ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ 10 ਮਾਰਚ ਨੂੰ ਆਉਣਾ ਹੈ। -ਪੀਟੀਆਈ