ਨਵੀਂ ਦਿੱਲੀ, 29 ਸਤੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਸਿਆਸਤ ਵਿਚ ਭਵਿੱਖ ਦੀਆਂ ਅਟਕਲਾਂ ਬਾਰੇ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਕੌਮੀ ਰਾਜਧਾਨੀ ਪਹੁੰਚੇ ਸਨ। ਇਸ ਮੀਟਿੰਗ ਨੂੰ ਇਸ ਵਾਸਤੇ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਅਮਰਿੰਦਰ ਨੇ ਅਜੇ ਤੱਕ ਭਵਿੱਖ ਦੀ ਆਪਣੀ ਯੋਜਨਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਉਹ ਇਹ ਦਾਅਵਾ ਜ਼ਰੂਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਸਿਆਸਤ ਅਜੇ ਛੱਡੀ ਨਹੀਂ ਹੈ ਅਤੇ ਉਹ ਅਖ਼ੀਰ ਤੱਕ ਲੜਨਗੇ। ਸੂਤਰਾਂ ਅਨੁਸਾਰ ਕੈਪਟਨ ਨੇ ਸ਼ਾਹ ਨਾਲ ਹੋਈ 45 ਮਿੰਟ ਦੀ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦੇ ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਦਾ ਮੁੱਦਾ ਉਠਾਇਆ। -ਪੀਟੀਆਈ