ਚੰਡੀਗੜ੍ਹ, 25 ਜੂਨ
ਬਰਤਾਨੀਆ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕੀਤੀ ਗਈ। ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਹਵਾਲੇ ਨਾਲ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਨੀਤ ਕੌਰ ਵੀ ਲੰਡਨ ਵਿੱਚ ਆਪਣੇ ਪਤੀ ਦੇ ਨਾਲ ਹਨ। ਉਨ੍ਹਾਂ ਬਾਅਦ ਵਿੱਚ ਟਵੀਟ ਕੀਤਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਛੁੱਟੀ ਮਿਲ ਜਾਵੇਗੀ। -ਪੀਟੀਆਈ