ਚੰਡੀਗੜ੍ਹ, 2 ਅਗਸਤ
ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੰਜਾਬ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਸਬੰਧੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਕੰਮ ਨਾਲ ਮਤਲਬ ਰੱਖਣ ਤੇ ਪੰਜਾਬ ’ਚ ਮਰ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਨਾ ਕਰਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕੇਜਰੀਵਾਲ ਵੱਲੋਂ ਟਵਿੱਟਰ ’ਤੇ ਕੀਤੀ ਗਈ ਟਿੱਪਣੀ- ‘ਕੇਸ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ’ ਦਾ ਜੁਆਬ ਦਿੱਤਾ।