ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 8 ਜਨਵਰੀ
ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ ਬਿਜਲੀ ਦੇ ਸਮਾਰਟ ਮੀਟਰ ਲਗਾ ਕੇ ਖਪਤਕਾਰਾਂ ਤੋਂ 7000 ਰੁਪਏ ਵਸੂਲੀ ਕਰਨ ਲਈ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਕੈਪਟਨ ਆਪਣਾ ਚੋਣ ਖਰਚ ਕੱਢਣ ਲਈ ਲੋਕਾਂ ਨੂੰ ਬਿਜਲੀ ਚੋਰ ਦੱਸ ਕੇ ਉਨ੍ਹਾਂ ਤੋਂ 7000 ਹਜ਼ਾਰ ਰੁਪਏ ਠੱਗ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਰੋਕਣ ਦੇ ਨਾਂ ਉੱਤੇ ਕੈਪਟਨ ਅਤੇ ਪਾਵਰਕੌਮ ਨਾਲ ਮਿਲ ਕੇ ਇਕ ਨੀਤੀ ਦੇ ਤਹਿਤ ਲੋਕਾਂ ਤੋਂ ਪੈਸੇ ਵਸੂਲਣ ਦਾ ਕੰਮ ਕਰ ਰਹੇ ਹਨ, ਜਦੋਂ ਕਿ ਪਹਿਲਾਂ ਅਕਾਲੀ ਸਰਕਾਰ ਸਮੇਂ ਅਤੇ ਹੁਣ ਕੈਪਟਨ ਸਰਕਾਰ ਸਮੇਂ ਵੀ ਅਕਾਲੀ ਤੇ ਕਾਂਗਰਸੀ ਆਗੂਆਂ ਵੱਲੋਂ ਬਿਜਲੀ ਵਿਭਾਗ ਦੇ ਲੱਖਾਂ ਰੁਪਏ ਬਕਾਇਆ ਖੜ੍ਹੇ ਹਨ।