ਅੰਮ੍ਰਿਤਸਰ, 27 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮਾਲੀ ਵੱਲੋਂ ਕਸ਼ਮੀਰ ਬਾਰੇ ਦਿੱਤਾ ਗਿਆ ਬਿਆਨ ਦੇਸ਼ ਦੀ ਅਖੰਡਤਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਹੱਦ ’ਤੇ ਹਰ ਰੋਜ਼ ਦੇਸ਼ ਦੇ ਕਈ ਜਵਾਨ ਸ਼ਹੀਦ ਹੁੰਦੇ ਹਨ ਤੇ ਮਾਲੀ ਦਾ ਬਿਆਨ ਇਨ੍ਹਾਂ ਜਵਾਨਾਂ ਦਾ ਅਪਮਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਮਾਲੀ ਨੇ ਭਾਵੇਂ ਸਿੱਧੂ ਦੇ ਸਲਾਹਕਾਰ ਵਜੋਂ ਅਸਤੀਫਾ ਦੇ ਦਿੱਤਾ ਹੈ ਪਰ ਇਹ ਕਾਫੀ ਨਹੀਂ ਹੈ। -ਪੀਟੀਆਈ