ਨਵੀਂ ਦਿੱਲੀ, 22 ਅਕਤੂਬਰ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ 10 ਵੀਂ ਅਤੇ 12 ਵੀਂ ਦੀ ਟਰਮ -1 ਪ੍ਰੀਖਿਆ ਦੇ ਮਾਈਨਰ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸੀਬੀਐੱਸਈ ਵੱਲੋਂ ਇਹ ਸਪਸ਼ਟੀਕਰਨ ਉਸ ਸਮੇਂ ਆਇਆ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ‘ਤੇ ਇਤਰਾਜ਼ ਕੀਤਾ।