ਗੁਰਪ੍ਰੀਤ ਦੌਧਰ
ਅਜੀਤਵਾਲ, 28 ਜਨਵਰੀ
ਪੰਜਾਬ ਕੇਸਰੀ ਅਤੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 156ਵਾਂ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿਖੇ ਮਨਾਇਆ ਗਿਆ। ਕੋਵਿਡ-19 ਦੀਆਂ ਹਦਾਇਤਾਂ ਕਾਰਨ ਸਮਾਗਮ ਬਹੁਤ ਸੰਖੇਪ ਰੱਖਿਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਵ) ਸੁਭਾਸ਼ ਚੰਦਰ ਨੇ ਸ਼ਿਰਕਤ ਕੀਤੀ, ਜਦ ਕਿ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ, ਸਰਪੰਚ ਜਸਵੀਰ ਸਿੰਘ ਢਿੱਲੋਂ, ਸਕੱਤਰ ਰਾਜ ਜੰਗ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਡਾ. ਪਵਨ ਥਾਪਰ ਅਤੇ ਹੋਰ ਲੋਕ ਹਾਜ਼ਰ ਸਨ।