ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਦਸੰਬਰ
ਭਾਰਤੀ ਕਮਿਊਨਿਸਟ ਪਾਰਟੀ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ, ਜੋ ਭਵਿੱਖ ਵਿੱਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਪੈਦਾ ਕਰਨਗੇ। ਅੱਜ ਇਥੇ ਪਾਰਟੀ ਦਫ਼ਤਰ ਵਿੱਚ ਸੀਨੀਅਰ ਆਗੂ ਡਾ. ਜੋਗਿੰਦਰ ਦਿਆਲ ਦੀ ਪ੍ਰਧਾਨਗੀ ਹੇਠ ਸੀਪੀਆਈ ਪੰਜਾਬ ਦੀ ਮੀਟਿੰਗ ਹੋਈ। ਇਸ ਬਾਰੇ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਜਗ੍ਹਾ ਇਸ ਨੂੰ ਮੀਟਿੰਗਾਂ ਰਾਹੀਂ ਲਮਕਾ ਰਹੀ ਹੈ ਅਤੇ ਖਾਲਿਸਤਾਨੀ ਪ੍ਰੇਰਿਤ ਕਹਿ ਕੇ ਭੰਡਣ ਵਿੱਚ ਰੁੱਝੀ ਹੋਈ ਹੈ। ਇਸ ਨਾਲ ਦੇਸ਼ ਵਿੱਚ ਹਾਲਾਤ ਹੋਰ ਵਿਗੜ ਰਹੇ ਹਨ। ਉਨ੍ਹਾਂ ਕਿਸਾਨ ਅੰਦੋਲਨ ਦੀ ਹਮਾਇਤ ’ਚ ਅਗਲੇ ਦਿਨਾਂ ਵਿੱਚ 1000 ਤੋਂ ਵੱਧ ਵਾਲੰਟੀਅਰਾਂ ਨੂੰ ਦਿੱਲੀ ਭੇਜਣ ਦਾ ਫ਼ੈਸਲਾ ਕੀਤਾ।