ਪੱਤਰ ਪ੍ਰੇਰਕ
ਰੂਪਨਗਰ, 1 ਜੂਨ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੀਆਂ ਚਾਰ ਵੱਡੀਆਂ ਪਾਰਟੀਆਂ ਵਿੱਚੋਂ ਦੋ ਪਾਰਟੀਆਂ ਦੇ ਉਮੀਦਵਾਰ ਆਪਣੇ ਆਪ ਨੂੰ ਵੋਟ ਨਾ ਪਾ ਸਕੇ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਵੋਟ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਚੰਦੂਮਾਜਰਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਵੋਟ ਸੰਗਰੂਰ ਜ਼ਿਲ੍ਹੇ ਵਿੱਚ ਹੋਣ ਕਰ ਕੇ ਦੋਵੇਂ ਉਮੀਦਵਾਰ ਆਪਣੇ ਆਪ ਨੂੰ ਵੋਟ ਨਾ ਪਾ ਸਕੇ। ਸ੍ਰੀ ਚੰਦੂਮਾਜਰਾ ਤੇ ਸ੍ਰੀ ਸਿੰਗਲਾ ਨੇ ਆਪੋ-ਆਪਣੇ ਬੂਥਾਂ ’ਤੇ ਜਾ ਕੇ ਵੋਟ ਪਾਈ। ਇਸ ਉਪਰੰਤ ਦੋਵੇਂ ਉਮੀਦਵਾਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਜਾਇਜ਼ਾ ਲੈਣ ਲਈ ਵਾਪਸ ਪਰਤ ਆਏ ਤੇ ਉਨ੍ਹਾਂ ਕੁਾਰਕੁਨਾਂ ਦੀ ਹੌਸਲ-ਅਫ਼ਜਾਈ ਕੀਤੀ।