ਜੋਗਿੰਦਰ ਸਿੰਘ ਮਾਨ
ਮਾਨਸਾ, 7 ਫਰਵਰੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਚਰਨਜੀਤ ਸਿੰਘ ਚੰਨੀ ਵੀ ਨਹੀਂ ਬਚਾਅ ਸਕਣਗੇ। ਉਨ੍ਹਾਂ ਕਿਹਾ ਕਿ ਉਸ ਪਾਰਟੀ ਦਾ ਹੁਣ ਰਾਜ ਵਿੱਚ ਕੀ ਰਹਿ ਗਿਆ ਹੈ, ਜਿਸ ਦੇ ਸੂਬਾ ਪ੍ਰਧਾਨ ਨੂੰ ‘ਚੁੱਪ’ ਕਰਵਾਉਣ ਲਈ ਰਾਹੁਲ ਗਾਂਧੀ ਦੋ ਘੰਟੇ ਹੋਟਲ ਵਿੱਚ ਹੀ ਬੈਠੇ ਰਹੇ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਨੌਂ ਮਹੀਨੇ ਕੁਰਸੀ ਖਾਤਰ ਆਪਸ ਵਿੱਚ ਲੜਦੇ ਰਹੇ। ਉਨ੍ਹਾਂ ਨੂੰ ਪੰਜਾਬ ਦਾ ਭੋਰਾ ਫਿਕਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਘਰੋਂ ਕਰੋੜਾਂ ਰੁਪਏ ਮਿਲਣਾ ਸਾਬਤ ਕਰਦਾ ਹੈ ਕਿ ਉਨ੍ਹਾਂ ਨੇ ਆਪਣੇ ਤਿੰਨ ਮਹੀਨਿਆਂ ਦੇ ਰਾਜ ਵਿਚ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਇਸੇ ਤਰਜ਼ ’ਤੇ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਠੱਗਣ ਦੀ ਕੋਸ਼ਿਸ਼ ਕਰ ਰਹੇ ਹਨ।