ਚੰਡੀਗੜ੍ਹ (ਟਨਸ):
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾਮੁਕਤ) ਐੱਸਐੱਸ ਸਾਰੋਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਐੱਸਜੀਪੀਸੀ ਦੀਆਂ ਚੋਣਾਂ ਲਈ ਕਥਿਤ ਤੌਰ ’ਤੇ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਦੀ ਉਚ ਪੱਧਰੀ ਜਾਂਚ ਦੇ ਹੁਕਮ ਦੇਣ। ਇਸ ਸਬੰਧੀ ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ।