ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 25 ਨਵੰਬਰ
ਅਕਾਲੀ-ਬਸਪਾ ਗੱਠਜੋੜ ਦੇ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਅੱਜ ਇੱਥੇ ਆਪਣਾ ਚੋਣ ਦਫ਼ਤਰ ਖੋਲ੍ਹ ਕੇ ਚੋਣ ਮੁਹਿੰਮ ਸ਼ੁਰੂ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣੀ ਜ਼ਰੂਰੀ ਹੈ।
ਉਨ੍ਹਾਂ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੀ ਅਕਾਲੀ ਸਰਕਾਰ ਸਮੇਂ ਆਏ ਪ੍ਰਾਜੈਕਟਾਂ ਨੂੰ ਹੀ ਆਪਣੇ ਲਿਆਂਦੇ ਪ੍ਰਾਜੈਕਟ ਦੱਸ ਰਹੇ ਹਨ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਸਰਹਿੰਦ ਵਿੱਚ ਪਾਰਟੀ ਦੀ ਕਾਨਫ਼ਰੰਸ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਹਲਕੇ ਵਿਚ ਪਾਰਟੀ ਦੀ ਜਿੱਤ ਲਈ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼ੈਲਰ ਐਸੋਸੀਏਸ਼ਨ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਬਸਪਾ ਆਗੂ ਕੁਲਵੰਤ ਸਿੰਘ ਮਹਿਤੋਂ, ਸ਼ੇਰ ਸਿੰਘ, ਮਨਮੋਹਣ ਸਿੰਘ ਮਕਾਰੋਂਪੁਰ, ਬਲਵਿੰਦਰ ਸਿੰਘ ਬਰਕਤਪੁਰ, ਮਨਦੀਪ ਸਿੰਘ ਸੰਧੂ, ਅਵਤਾਰ ਸਿੰਘ ਰਿਆ, ਪ੍ਰਧਾਨ ਸਰਬਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।