ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਣ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ। ਇਥੇ ਵਿੱਤ ਤੇ ਯੋਜਨਾ ਭਵਨ ਵਿਚ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਸ੍ਰੀ ਚੀਮਾ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਨੰਬਰਦਾਰਾਂ ਵੱਲੋਂ ਮਾਣ ਭੱਤਾ ਵਧਾਉਣ ਸਬੰਧੀ ਕੀਤੀ ਮੰਗ ’ਤੇ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। -ਟਨਸ