ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 18 ਮਾਰਚ
ਇਥੋਂ ਥੋੜ੍ਹੀ ਦੂਰ ਪਿੰਡ ਮਹੱਦੀਪੁਰਾ ਦੇ ਨੌਜਵਾਨ ਅਰਜਨ ਸਿੰਘ ਪੁੱਤਰ ਬਿੱਕਰ ਸਿੰਘ (17 ਸਾਲ) ਦੀ ਬੀਤੀ ਰਾਤ ਭੇਤਭਰੀ ਮੌਤ ਹੋ ਗਈ। ਨੌਜਵਾਨ ਦੇ ਪਿਤਾ ਬਿੱਕਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਜਨ ਸਿੰਘ ਗਿਆਰ੍ਹਵੀਂ ਵਿੱਚ ਪੜ੍ਹਦਾ ਸੀ ਤੇ ਬੀਤੇ ਦਿਨ ਇਕ ਹੋਰ ਨੌਜਵਾਨ ਨਾਲ ਘਰੋਂ ਗਿਆ ਤੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਅਰਜਨ ਸਿੰਘ ਦੀ ਲਾਸ਼ ਪਿੰਡੀ ਥਾਣਾ ਘਣੀਏ ਕੇ ਬਾਂਗਰ ਦੇ ਬਾਹਰਵਾਰ ਖੇਤਾਂ ’ਚ ਪਈ ਹੈ ਉਨ੍ਹਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਸ਼ੱਕ ਜਤਾਇਆ ਕਿ ਉਨ੍ਹਾਂ ਦੇ ਪੁੱਤਰ ਦਾ ਦੂਜੇ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕਤਲ ਕੀਤਾ ਹੈ। ਥਾਣਾ ਘਣੀਏ ਕੇ ਬਾਂਗਰ ਦੇ ਐੱਸਐੱਚਓ ਅਮੋਲਕ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।