ਚੰਡੀਗੜ੍ਹ, 15 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਕ ਦਿਨ ਪਹਿਲਾਂ ਹੀ ਮੰਤਰੀ ਮੰਡਲ ਦੇ ਉਨ੍ਹਾਂ ਦੇ ਸਹਿਯੋਗੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਭਨਾਂ ਮੰਤਰੀਆਂ, ਵਿਭਾਗਾਂ ਦੇ ਸਕੱਤਰਾਂ ਅਤੇ ਵਿਧਾਇਕ ਨੂੰ ਕੋਵਿਡ-19 ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੀ ਵੀ ਜਾਂਚ ਕਰਵਾਈ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਕਾਂਗਰਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਅੱਜ ਕਰੋਨਾ ਜਾਂਚ ਕਰਾਈ ਜਿਸ ਦੇ ਨਤੀਜੇ ਦੀ ਉਡੀਕ ਹੈ।