ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰਤ ਰਿਪੋਰਟ ’ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਸਿਹਤ, ਪੀਡਬਲਿਯੂਡੀ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। -ਟਨਸ