ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 20 ਜੂਨ
ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਪੰਜਾਬ ਸੀਟੂ ਦੇ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਜਨਰਲ ਸਕੱਤਰ ਦੇਵੀ ਦਾਸ ਮਿਆਣੀ ਨੇ ਕਿਹਾਕਿ 13 ਜੂਨ ਨੂੰ ਇੱਕ ਵਫ਼ਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ’ਤੇ ਉਨ੍ਹਾਂ ਦੇ ਓਐੱਸਡੀ ਐੱਨਐੱਸ ਬਰਾੜ ਨੂੰ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਲਈ ਮਿਲਿਆ ਸੀ। ਇਸ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਸੀ। ਸ੍ਰੀ ਬਰਾੜ ਨੇ ਭਰੋਸਾ ਦਿੱਤਾ ਸੀ ਕਿ 20 ਜੂਨ ਤੱਕ ਉਨ੍ਹਾਂ ਦੀ ਮੁੱਖ ਮੰਤਰੀ ਜਾਂ ਮੁੱਖ ਸਕੱਤਰ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਹਾਲੇ ਤੱਕ ਮੀਟਿੰਗ ਦਾ ਸਮਾਂ ਨਾ ਮਿਣ ਕਰਕੇ ਸਰਕਾਰ ਪ੍ਰਤੀ ਰੋਸ ਵਜੋਂ ਸਮੂਹ ਚੌਕੀਦਾਰਾਂ ਵੱਲੋਂ ਪਿੰਡਾਂ ਵਿੱਚ ਠੀਕਰੀ ਪਹਿਰਿਆਂ ਦਾ ਬਾਈਕਾਟ ਕੀਤਾ ਜਾਵੇਗਾ ਤੇ ਇਹ ਚਿਤਾਵਨੀ ਵੀ ਦਿੱਤੀ ਕਿ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ਦੇ ਚੌਕੀਦਾਰ ਬਜਟ ਸੈਸ਼ਨ ਦਾ ਘਿਰਾਓ ਕਰਕੇ ਧਰਨਾ ਦੇਣ ਲਈ ਮਜਬੂਰ ਹੋਣਗੇ।