ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਨਵੰਬਰ
ਇਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਸਤੰਬਰ 2022 ਦੀ ਅਨੁਪੂਰਕ ਪ੍ਰੀਖ਼ਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖ਼ਿਆ ਦੇ ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲਿਊਏਸ਼ਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਅਨੁਸਾਰ ਬਾਰ੍ਹਵੀਂ ਸ਼੍ਰੇਣੀ ਸਤੰਬਰ 2022 ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਦੀ ਪ੍ਰੀਖ਼ਿਆ ਦੇ ਚੁੱਕੇ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਇਵੈਲਿਊਏਸ਼ਨ ਕਰਵਾਉਣਾ ਚਾਹੁੰਦੇ ਹੋਣ ਤਾਂ ਉਹ 4 ਤੋਂ 18 ਨਵੰਬਰ ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ। ਸਬੰਧਤ ਪ੍ਰੀਖ਼ਿਆਰਥੀ ਰੀ-ਚੈਕਿੰਗ ਜਾਂ ਰੀ-ਇਵੈਲਿਊਏਸ਼ਨ ਲਈ ਆਨਲਾਈਨ ਫ਼ਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ ਅਤੇ ਇਸ ਦੀ ਹਾਰਡ ਕਾਪੀ ਸਕੂਲ ਬੋਰਡ ਦੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਨਾ ਕਰਵਾਈ ਜਾਵੇ।