ਚੰਡੀਗੜ੍ਹ, 10 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਜਪਾ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ਸਬੰਧੀ ਬਿਆਨ ਬਾਰੇ ਸਪਸ਼ਟੀਕਰਨਾ ਦੇਣਾ ਚਾਹੀਦਾ ਹੇੈ। ਮਜੀਠੀਆ ਨੇ ਕਿਹਾ ਕਿ ਭਾਜਪਾ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਹ ਬਿਆਨ ਬਿੱਟੂ ਦੇ ਨਿੱਜੀ ਵਿਚਾਰ ਸਨ ਜਾਂ ਫਿਰ ਇਹ ਪਾਰਟੀ ਦਾ ਸਟੈਂਡ ਹੈ। ਸੀਨੀਅਰ ਅਕਾਲੀ ਆਗੂ ਨੇ ਕਿਹਾ, ‘‘ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨੀ ਤੇ ਉਨ੍ਹਾਂ ਖਿਲਾਫ਼ ਝੂਠੇ ਕੇਸ ਦਰਜ ਕਰਨ ਦੀ ਧਮਕੀ ਦੇਣਾ ਹੈਰਾਨੀਜਨਕ ਹੈ, ਪਰ ਭਾਜਪਾ ਇਸ ਮੁੱਦੇ ਉੱਤੇ ਚੁੱਪ ਹੈ। ਪਾਰਟੀ ਨੂੰ ਸਾਫ਼ ਕਰਨਾ ਚਾਹੀਦਾ ਹੈ ਕਿ ਬਿੱਟੂ ਇਹ ਨਫ਼ਰਤ ਪਾਰਟੀ ਦੇ ਕਹਿਣ ਉੱਤੇ ਫੈਲਾਅ ਰਿਹਾ ਹੈ ਜਾਂ ਇਹ ਐੱਮਪੀ ਦਾ ਆਪਣਾ ਨਿੱਜੀ ਏਜੰਡਾ ਹੈ।’’ ਮਜੀਠੀਆ ਨੇ ਕਿਹਾ ਕਿ ਅਜਿਹੀ ਵੰਡ ਪਾਊ ਸਿਆਸਤ ਵਿਚ ਸ਼ਾਮਲ ਲੋਕਾਂ ਨੂੰ ਹੱਲਾਸ਼ੇਰੀ ਦੇਣ ਦੀ ਥਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।’’ -ਆਈਏਐੱਨਐੱਸ