ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 21 ਜਨਵਰੀ
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਰਨ ਵਾਲੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 5-5 ਲੱਖ ਮੁਆਵਜ਼ਾ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਾਰਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਮ੍ਰਿਤਕ ਕਿਸਾਨ ਦਾ ਕੇਸ ਪ੍ਰਕਿਰਿਆ ਅਧੀਨ ਹੈ ਅਤੇ ਮੁਆਵਜ਼ੇ ਦੀ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਵਿਵਾਦਪੂਰਨ ਨਵੇਂ ਖੇਤ ਕਾਨੂੰਨਾਂ ਦੇ ਵਿਰੋਧ ਵਿੱਚ ਹਿੱਸਾ ਲੈਂਦੇ ਹੋਏ ਵੱਖ ਵੱਖ ਕਾਰਨਾਂ ਕਰਕੇ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਦੇ ਪੰਜ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।