ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ
ਸਾਬਕਾ ਡਿਪਟੀ ਐਡਵੋਕੇਟ ਜਨਰਲ ਤੇਜਿੰਦਰ ਸਿੰਘ ਸਲਾਣਾ ਨੇ ਪੰਜਾਬ ਦੇ ਪੁਲੀਸ ਮੁਖੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਅਕਾਲੀ ਦਲ ਦੇ ਆਈਟੀ ਵਿੰਗ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਐਡਵੋਕੈਟ ਸਲਾਣਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉਚ ਸੰਸਥਾ ਹੈ ਜਿਸ ਦੀ ਸ਼ਾਨ ਅਤੇ ਮਰਿਆਦਾ ਹਰ ਸਿੱਖ ਦੇ ਮਨ ਅਤੇ ਭਾਵਨਾ ਨਾਲ ਜੁੜੀ ਹੋਈ ਹੈ। ਇਸ ਸਿਰਮੌਰ ਸੰਸਥਾ ਜਾਂ ਇਸ ਦੇ ਸਤਿਕਾਰਤ ਜਥੇਦਾਰ ਖ਼ਿਲਾਫ਼ ਮਾੜੀ ਸ਼ਬਦਾਵਲੀ ਜਾਂ ਧਮਕੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।