ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ‘ਆਪ’ ਸਰਕਾਰ ’ਤੇ ਸੂਬੇ ਨੂੰ ਦਹਿਸ਼ਤ ਤੇ ਅਪਰਾਧ ਦੀ ਭੱਠੀ ’ਚ ਝੋਕਣ ਦੇ ਦੋਸ਼ ਲਾਏ ਹਨ। ਸੂਬੇ ਵਿੱਚ ਅਚਾਨਕ ਹੋਏ ਧਮਾਕਿਆਂ ਦੀਆਂ ਘਟਨਾਵਾਂ ਤੇ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਦੀ ਮੰਦਭਾਗੀ ਘਟਨਾ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਤੇਜ਼ੀ ਨਾਲ ਵਿਗੜ ਰਹੇ ਹਨ। -ਟ੍ਰਿਬਿਊਨ ਨਿਊਜ਼ ਸਰਵਿਸ