ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਜੂਨ
ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਦਾ ਇੱਕ ਨੁਕਾਤੀ ਪ੍ਰੋਗਰਾਮ ਅਕਾਲੀ ਦਲ ਖਿਲਾਫ਼ ਪ੍ਰਚਾਰ ਕਰਨਾ ਹੈ, ਜਿਸ ਤੋਂ ਪੰਜਾਬ ਦੀ ਜਨਤਾ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਪਾਰਟੀ ਦੀ ਇੱਥੇ ਹੋਈ ਇੱਕ ਮੀਟਿੰਗ ਉਪਰੰਤ ਸ੍ਰੀ ਗਾਬੜੀਆਂ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦੌਰਾਨ ਹਰ ਵਰਗ ਨੂੰ ਹੇਠਲੇ ਪੱਧਰ ਤੱਕ ਸਹੂਲਤਾਂ ਦਿੱਤੀਆਂ ਗਈਆਂ ਸਨ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਕੇਵਲ ਆਪਣੇ ਹਿਤੈਸ਼ੀਆਂ ਨੂੰ ਹੀ ਰਿਆਇਤਾਂ ਦਿੱਤੀਆਂ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਖਫ਼ਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇੱਕਜੁਟ ਹੋ ਕੇ ਅਕਾਲੀ ਦਲ ਖਿਲਾਫ਼ ਪ੍ਰਚਾਰ ਕਰ ਰਹੀਆਂ ਹਨ, ਜਿਸ ਤੋਂ ਪੰਜਾਬ ਦੀ ਜਨਤਾ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਬਸੀ ਪਠਾਣਾ ਹਲਕੇ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਬੀ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ਆਦਿ ਮੌਜੂਦ ਸਨ।