ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਮਈ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ ਵੀ ਭਾਜਪਾ ਦੀ ਹਾਰ ਦਾ ਵੱਡਾ ਕਾਰਨ ਬਣਿਆ। ਬੈਂਸ ਅਨੁਸਾਰ ਦੇਸ਼ ’ਚੋਂ ਮੋਦੀ ਦੀ ਤਾਨਾਸ਼ਾਹੀ ਖਤਮ ਕਰਨ ਲਈ ਮਮਤਾ ਬੈਨਰਜੀ ਦੇ ਰੂਪ ਵਿੱਚ ਇਕ ਸਮਰੱਥ ਚਿਹਰਾ ਉਭਰ ਕੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਲਈ ਕਾਂਗਰਸ ਮਮਤਾ ਬੈਨਰਜੀ ਨੂੰ ਯੂਪੀਏ ਦੀ ਚੇਅਰਪਰਸਨ ਬਣਾਵੇ ਤਾਂ ਜੋ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਈਵੀਐੱਮ ਨੂੰ ਹਟਾ ਕੇ ਬੈਲਟ ਪੇਪਰ ਨਾਲ ਚੋਣਾਂ ਕਰਵਾਉਣ ਲਈ ਅੰਦੋਲਨ ਸ਼ੁਰੂ ਕੀਤਾ ਜਾ ਸਕੇ।